×

Surah Al-Ahqaaf in Panjabi

Quran Panjabi ⮕ Surah Ahqaf

Translation of the Meanings of Surah Ahqaf in Panjabi - البنجابية

The Quran in Panjabi - Surah Ahqaf translated into Panjabi, Surah Al-Ahqaaf in Panjabi. We provide accurate translation of Surah Ahqaf in Panjabi - البنجابية, Verses 35 - Surah Number 46 - Page 502.

بسم الله الرحمن الرحيم

حم (1)
ਹਾ. ਮੀਮ.।
تَنزِيلُ الْكِتَابِ مِنَ اللَّهِ الْعَزِيزِ الْحَكِيمِ (2)
ਇਹ ਕਿਤਾਬ ਅੱਲਾਹ ਪ੍ਰਭਾਵਸ਼ਾਲੀ, ਬਿਬੇਕ ਵਾਲੇ (ਅੱਲਾਹ) ਵੱਲੋਂ ਉਤਾਰੀ ਗਈ ਹੈ।
مَا خَلَقْنَا السَّمَاوَاتِ وَالْأَرْضَ وَمَا بَيْنَهُمَا إِلَّا بِالْحَقِّ وَأَجَلٍ مُّسَمًّى ۚ وَالَّذِينَ كَفَرُوا عَمَّا أُنذِرُوا مُعْرِضُونَ (3)
ਕੀ ਅਸੀਂ ਆਕਾਸ਼ਾਂ ਅਤੇ ਧਰਤੀ ਨੂੰ ਅਤੇ ਇਨ੍ਹਾਂ ਦੇ ਵਿਚਕਾਰ ਦੀਆਂ ਚੀਜ਼ਾਂ ਨੂੰ ਨਹੀਂ ਪੈਦਾ ਕੀਤਾ, ਪਰ ਹੱਕ ਦੇ ਨਾਲ ਅਤੇ ਮਿੱਥੇ ਹੋਏ ਸਮੇਂ ਤੱਕ। ਅਤੇ ਜਿਹੜੇ ਲੋਕ ਇਨਕਾਰੀ ਹਨ, ਉਹ ਉਸ ਤੋਂ ਮੂੰਹ ਮੋੜਦੇ ਹਨ, ਜਿਸ ਤੋਂ ਉਨ੍ਹਾਂ ਨੂੰ ਡਰਾਇਆ ਗਿਆ ਹੈ।
قُلْ أَرَأَيْتُم مَّا تَدْعُونَ مِن دُونِ اللَّهِ أَرُونِي مَاذَا خَلَقُوا مِنَ الْأَرْضِ أَمْ لَهُمْ شِرْكٌ فِي السَّمَاوَاتِ ۖ ائْتُونِي بِكِتَابٍ مِّن قَبْلِ هَٰذَا أَوْ أَثَارَةٍ مِّنْ عِلْمٍ إِن كُنتُمْ صَادِقِينَ (4)
ਆਖੋਂ, ਕਿ ਤੁਸੀਂ ਵਿਚਾਰ ਵੀ ਕੀਤਾ ਹੈ ਉਨ੍ਹਾਂ ਚੀਜ਼ਾਂ ਤੇ ਜਿਨ੍ਹਾਂ ਨੂੰ ਤੁਸੀਂ ਅੱਲਾਹ ਤੋਂ ਬਿਨਾਂ ਪੁਕਾਰਦੇ ਹੋ, ਮੈਨੂੰ ਦਿਖਾਉ ਕਿ ਉਨ੍ਹਾਂ ਨੇ ਧਰਤੀ ਤੇ ਕੀ ਕੀ ਬਣਾਇਆ, ਜਾਂ ਉਨ੍ਹਾਂ ਦੀ ਆਕਾਸ਼ ਵਿਚ ਕੀ ਸਾਂਝੇਦਾਰੀ ਹੈ। ਮੇਰੇ ਕੋਲ ਇਸ ਤੋਂ ਪਹਿਲਾਂ ਦੀ ਕਿਤਾਬ ਲੈ ਆਉ, ਜਾਂ ਕੋਈ ਗਿਆਨ ਜਿਹੜਾ ਚੱਲਿਆ ਆਉਂਦਾ ਹੋਵੇ। (ਉਸ ਦੀ ਨਕਲ ਲੈ ਆਵੋ) ਜੇਕਰ ਤੁਸੀਂ ਸੱਚੇ ਹੋ।
وَمَنْ أَضَلُّ مِمَّن يَدْعُو مِن دُونِ اللَّهِ مَن لَّا يَسْتَجِيبُ لَهُ إِلَىٰ يَوْمِ الْقِيَامَةِ وَهُمْ عَن دُعَائِهِمْ غَافِلُونَ (5)
ਅਤੇ ਉਸ ਬੰਦੇ ਤੋਂ ਵੱਧ ਕੁਰਾਹੀਆ ਕੌਣ ਹੋਵੇਗਾ, ਜਿਹੜਾ ਅੱਲਾਹ ਨੂੰ ਛੱਡ ਦੇ ਉਨ੍ਹਾਂ ਨੂੰ ਸੱਦੇ ਜਿਹੜੇ ਕਿਆਮਤ ਤੱਕ ਉਨ੍ਹਾਂਨੂੰ ਉਨ੍ਹਾਂ ਦਾ ਜਵਾਬ ਨਹੀਂ ਦੇ ਸਕਦੇ ਅਤੇ ਉਨ੍ਹਾਂਨੂੰ ਉਨ੍ਹਾਂ ਦੇ ਸੱਦਣ ਦੀ ਵੀ ਜਾਣਕਾਰੀ ਨਹੀਂ।
وَإِذَا حُشِرَ النَّاسُ كَانُوا لَهُمْ أَعْدَاءً وَكَانُوا بِعِبَادَتِهِمْ كَافِرِينَ (6)
ਅਤੇ ਜਦੋਂ ਲੋਕ ਇੱਕਠੇ ਕੀਤੇ ਜਾਣਗੇ ਤਾਂ ਉਹ ਉਨ੍ਹਾਂ ਦੇ ਦੁਸ਼ਮਣ ਹੋਣਗੇ ਅਤੇ ਉਨ੍ਹਾਂ ਦੀ ਪੂਜਾ ਤੋਂ ਇਨਕਾਰੀ ਹੋ ਜਾਣਗੇ।
وَإِذَا تُتْلَىٰ عَلَيْهِمْ آيَاتُنَا بَيِّنَاتٍ قَالَ الَّذِينَ كَفَرُوا لِلْحَقِّ لَمَّا جَاءَهُمْ هَٰذَا سِحْرٌ مُّبِينٌ (7)
ਅਤੇ ਜਦੋਂ ਸਾਡੀਆਂ ਸਪੱਸ਼ਟ ਆਇਤਾਂ ਉਨ੍ਹਾਂ ਨੂੰ ਪੜ੍ਹ ਕੇ ਸੁਣਾਈਆਂ ਜਾਂਦੀਆਂ ਹਨ ਤਾਂ ਇਨਕਾਰੀ ਲੋਕ ਉਸ ਸੱਚ ਦੇ ਬਾਰੇ ਜਿਹੜਾ ਜਦੋਂ ਉਨ੍ਹਾਂ ਦੇ ਕੋਲ ਪਹੁੰਚਿਆ ਕਹਿੰਦੇ ਹਨ ਕਿ ਇਹ ਪ੍ਰਤੱਖ ਜਾਦੂ ਹੈ।
أَمْ يَقُولُونَ افْتَرَاهُ ۖ قُلْ إِنِ افْتَرَيْتُهُ فَلَا تَمْلِكُونَ لِي مِنَ اللَّهِ شَيْئًا ۖ هُوَ أَعْلَمُ بِمَا تُفِيضُونَ فِيهِ ۖ كَفَىٰ بِهِ شَهِيدًا بَيْنِي وَبَيْنَكُمْ ۖ وَهُوَ الْغَفُورُ الرَّحِيمُ (8)
ਕੀ ਇਹ ਲੋਕ ਆਖਦੇ ਹਨ ਕਿ ਇਸ ਰਸੂਲ ਨੇ ਇਸ ਨੂੰ ਆਪਣੇ ਵੱਲੋਂ ਘੜਿਆ ਹੈ। ਆਖੋ, ਕਿ ਜੇਕਰ ਮੈਂ ਇਸ ਨੂੰ ਆਪਣੇ ਵੱਲੋਂ ਬਣਾਇਆ ਹੈ ਤਾਂ ਤੁਸੀਂ ਲੋਕ ਮੈਨੂੰ ਭੋਰਾ ਵੀ ਅੱਲਾਹ ਤੋਂ ਬਚਾ ਨਹੀਂ ਸਕਦੇ। ਜਿਹੜੀਆਂ ਗੱਲਾਂ ਤੁਸੀਂ ਘੜਦੇ ਹੋ ਅੱਲਾਹ ਉਨ੍ਹਾਂ ਨੂੰ ਚੰਗੀ ਤਰਾਂ ਜਾਣਦਾ ਹੈ। ਉਹ ਮੇਰੇ ਅਤੇ ਤੁਹਾਡੇ ਵਿਚ ਗਵਾਹੀ ਲਈ ਕਾਫ਼ੀ ਹੈ। ਅਤੇ ਉਹ ਮੁਆਫ਼ ਕਰਨ ਵਾਲਾ ਅਤੇ ਰਹਿਮਤ ਹੈ।
قُلْ مَا كُنتُ بِدْعًا مِّنَ الرُّسُلِ وَمَا أَدْرِي مَا يُفْعَلُ بِي وَلَا بِكُمْ ۖ إِنْ أَتَّبِعُ إِلَّا مَا يُوحَىٰ إِلَيَّ وَمَا أَنَا إِلَّا نَذِيرٌ مُّبِينٌ (9)
ਆਖੋ, ਕਿ ਮੈਂ ਕੋਈ ਅਨੋਖਾ ਨਬੀ ਨਹੀਂ ਹਾਂ ਅਤੇ ਮੈਂ ਨਹੀਂ ਜਾਣਦਾ ਕਿ ਮੇਰੇ ਨਾਲ ਕੀ ਸਲੂਕ ਕੀਤਾ ਜਾਵੇਗਾ। ਅਤੇ ਤੁਹਾਡੇ ਨਾਲ ਕੀ ਸਲੂਕ ਕੀਤਾ ਜਾਵੇਗਾ। ਮੈਂ` ਤਾਂ ਸਿਰਫ਼ ਉਸ ਦਾ ਹੀ ਪਾਲਣ ਕਰਦਾ ਹਾਂ ਜਿਹੜਾ ਮੇਰੇ ਵੱਲ ਵਹੀ (ਪ੍ਰਕਾਸ਼ਨਾ) ਦੇ ਰਾਹੀਂ ਆਉਂਦਾ ਹੈ। ਅਤੇ ਮੈਂ ਤਾਂ ਸਿਰਫ਼ ਇੱਕ ਪ੍ਰਤੱਖ ਸਾਵਧਾਨ ਕਰਨ ਵਾਲਾ ਹਾਂ।
قُلْ أَرَأَيْتُمْ إِن كَانَ مِنْ عِندِ اللَّهِ وَكَفَرْتُم بِهِ وَشَهِدَ شَاهِدٌ مِّن بَنِي إِسْرَائِيلَ عَلَىٰ مِثْلِهِ فَآمَنَ وَاسْتَكْبَرْتُمْ ۖ إِنَّ اللَّهَ لَا يَهْدِي الْقَوْمَ الظَّالِمِينَ (10)
ਆਖੋ, ਕਿ ਤੁਸੀਂ ਕਦੇ ਸੋਚਿਆ ਹੈ ਕਿ ਜੇਕਰ ਇਹ ਕੁਰਆਨ ਅੱਲਾਹ ਵੱਲੋਂ ਹੀ ਹੋਵੇ ਅਤੇ ਤੁਸੀਂ ਇਸ ਨੂੰ ਨਹੀਂ ਮੰਨਿਆ ਅਤੇ ਇਸਰਾਈਲ ਦੀ ਔਲਾਦ ਵਿਚੋਂ ਇੱਕ ਗਵਾਹ ਨੇ ਇਸ ਵਰਗੀ ਕਿਤਾਬ ਦੀ ਗਵਾਹੀ ਦਿੱਤੀ ਹੈ। ਇਸ ਲਈ ਉਹ ਈਮਾਨ ਲਿਆਇਆ ਅਤੇ ਤੁਸੀਂ ਹੰਕਾਰ ਕੀਤਾ। ਬੇਸ਼ੱਕ ਅੱਲਾਹ ਜ਼ਾਲਿਮਾਂ ਨੂੰ ਨਸੀਹਤ ਪ੍ਰਦਾਨ ਨਹੀਂ ਕਰਦਾ।
وَقَالَ الَّذِينَ كَفَرُوا لِلَّذِينَ آمَنُوا لَوْ كَانَ خَيْرًا مَّا سَبَقُونَا إِلَيْهِ ۚ وَإِذْ لَمْ يَهْتَدُوا بِهِ فَسَيَقُولُونَ هَٰذَا إِفْكٌ قَدِيمٌ (11)
ਅਤੇ ਇਨਕਾਰ ਕਰਨ ਵਾਲੇ, ਈਮਾਨ ਲਿਆਉਣ ਵਾਲਿਆਂ ਦੇ ਸਬੰਧ ਵਿਚ ਕਹਿੰਦੇ ਹਨ ਕਿ ਜੇਕਰ ਕੋਈ ਚੰਗੀ ਵਸਤੂ ਹੁੰਦੀ ਤਾਂ ਉਹ ਇਸ ਲਈ ਸਾਡੇ ਤੋਂ ਪਹਿਲਾਂ ਨਾ ਭੱਜਦੇ। ਅਤੇ ਕਿਉਂਕਿ ਉਨ੍ਹਾਂ ਨੇ ਇਸ ਤੋਂ ਮਾਰਗ ਦਰਸ਼ਨ ਪ੍ਰਾਪਤ ਨਹੀਂ' ਕੀਤਾ, ਤਾਂ ਹੁਣ ਉਹ ਆਖਣਗੇ ਕਿ ਇਹ ਤਾਂ ਪੁਰਾਣਾ ਝੂਠ ਹੈ।
وَمِن قَبْلِهِ كِتَابُ مُوسَىٰ إِمَامًا وَرَحْمَةً ۚ وَهَٰذَا كِتَابٌ مُّصَدِّقٌ لِّسَانًا عَرَبِيًّا لِّيُنذِرَ الَّذِينَ ظَلَمُوا وَبُشْرَىٰ لِلْمُحْسِنِينَ (12)
ਅਤੇ ਇਸ ਤੋਂ ਪਹਿਲਾਂ ਮੂਸਾ ਦੀ ਕਿਤਾਬ ਨਸੀਹਤ ਅਤੇ ਰਹਿਮਤ ਵਾਲੀ ਸੀ। ਅਤੇ ਇਹ ਇੱਕ ਕਿਤਾਬ ਹੈ ਜਿਹੜੀ ਉਸ ਦੀ ਅਰਬੀ ਭਾਸ਼ਾ ਵਿਚ ਪੂਸ਼ਟੀ ਕਰਦੀ ਹੈ। ਤਾਂ ਕਿ ਉਨ੍ਹਾਂ ਲੋਕਾਂ ਨੂੰ ਡਰਾਇਆ ਜਾਵੇ, ਜਿਲ੍ਹਾਂ ਨੇ ਜ਼ੁਲਮ ਕੀਤਾ। ਅਤੇ ਇਹ ਨੇਕ ਲੋਕਾਂ ਲਈ ਖੁਸ਼ਖ਼ਬਰੀ ਹੈ।
إِنَّ الَّذِينَ قَالُوا رَبُّنَا اللَّهُ ثُمَّ اسْتَقَامُوا فَلَا خَوْفٌ عَلَيْهِمْ وَلَا هُمْ يَحْزَنُونَ (13)
ਬੇਸ਼ੱਕ ਜਿਨ੍ਹਾਂ ਲੋਕਾਂ ਨੇ ਆਖਿਆ ਕਿ ਸਾਡਾ ਰੱਬ ਅੱਲਾਹ ਹੈ, ਫਿਰ ਉਹ ਉਸ ਤੇ ਟਿਕੇ ਰਹੇ ਤਾਂ ਉਨ੍ਹਾਂ ਲੋਕਾਂ ਨੂੰ ਕੋਈ ਡਰ ਨਹੀਂ ਅਤੇ ਨਾ ਉਹ ਦੁਖੀ ਹੋਣਗੇ।
أُولَٰئِكَ أَصْحَابُ الْجَنَّةِ خَالِدِينَ فِيهَا جَزَاءً بِمَا كَانُوا يَعْمَلُونَ (14)
ਇਹੀ ਲੋਕ ਜੰਨਤ ਵਾਲੇ ਹਨ, ਜਿਹੜੇ ਉਸ ਵਿਚ ਹਮੇਸ਼ਾ ਰਹਿਣਗੇ, ਉਨ੍ਹਾਂ ਕਰਮਾਂ ਦੇ ਕਾਰਨ ਜਿਹੜੇ ਇਹ ਦੁਨੀਆਂ ਵਿਚ ਕਰਦੇ ਸਨ।
وَوَصَّيْنَا الْإِنسَانَ بِوَالِدَيْهِ إِحْسَانًا ۖ حَمَلَتْهُ أُمُّهُ كُرْهًا وَوَضَعَتْهُ كُرْهًا ۖ وَحَمْلُهُ وَفِصَالُهُ ثَلَاثُونَ شَهْرًا ۚ حَتَّىٰ إِذَا بَلَغَ أَشُدَّهُ وَبَلَغَ أَرْبَعِينَ سَنَةً قَالَ رَبِّ أَوْزِعْنِي أَنْ أَشْكُرَ نِعْمَتَكَ الَّتِي أَنْعَمْتَ عَلَيَّ وَعَلَىٰ وَالِدَيَّ وَأَنْ أَعْمَلَ صَالِحًا تَرْضَاهُ وَأَصْلِحْ لِي فِي ذُرِّيَّتِي ۖ إِنِّي تُبْتُ إِلَيْكَ وَإِنِّي مِنَ الْمُسْلِمِينَ (15)
ਅਤੇ ਅਸੀਂ ਮਨੁੱਖ ਨੂੰ ਹੁਕਮ ਦਿੱਤਾ ਕਿ ਉਹ ਆਪਣੇ ਮਾਤਾ ਪਿਤਾ ਦੇ ਨਾਲ ਚੰਗਾ (ਸਲੂਕ) ਕਰੇ, ਉਸ ਦੀ ਮਾਂ ਨੇ ਕਸ਼ਟ ਸਹਿਤ ਉਸ ਨੂੰ ਆਪਣੇ ਗਰਭ ਵਿਚ ਰੱਖਿਆ ਅਤੇ ਕਸ਼ਟ ਦੇ ਨਾਲ ਹੀ ਉਸ ਨੂੰ ਜਨਮ ਦਿੱਤਾ ਅਤੇ ਉਸ ਦਾ ਦੁੱਧ ਛੱਡਣਾ ਤੀਹ ਮਹੀਨਿਆਂ ਵਿਚ ਹੋਇਆ। ਇਥੋਂ ਤੱਕ ਕਿ ਜਦੋਂ ਉਹ ਆਪਣੀ ਜਵਾਨੀ ਦੀ ਅਵੱਸਥਾ ਨੂੰ ਪਹੁੰਚਿਆ ਅਤੇ ਚਾਲੀ ਸਾਲ ਦੀ ਉਮਰ ਦਾ ਹੋ ਗਿਆ ਤਾਂ ਉਹ ਕਹਿਣ ਲੱਗਾ, ਕਿ ਹੇ ਮੇਰੇ ਪਾਲਣਹਾਰ! ਮੈਨੂੰ ਤਾਕਤ ਬਖਸ਼ ਕਿ ਮੈ' ਤੇਰੇ ਉਪਕਾਰ ਲਈ ਸ਼ੁਕਰ ਅਦਾ ਕਰ ਸਕਾਂ, ਜਿਹੜਾ ਤੂੰ ਮੇਰੇ ਉੱਪਰ ਕੀਤਾ ਹੈ ਅਤੇ ਮੇਰੇ ਮਾਤਾ ਪਿਤਾ ਤੇ ਕੀਤਾ ਹੈ। ਅਤੇ ਇਹ ਕਿ ਮੈਂ ਭਲੇ ਕਰਮ ਕਰਾਂ, ਜਿਸ ਨਾਲ ਤੂੰ ਪ੍ਰਸੰਨ ਹੋਵੇ ਅਤੇ ਮੇਰੀ ਔਲਾਦ ਵਿਚੋਂ ਵੀ ਮੈਨੂੰ ਨੇਕ ਔਲਾਦ ਦੇ। ਮੈਂ ਤੇਰੇ ਵੱਲ ਧਿਆਨ ਕੀਤਾ ਅਤੇ ਮੈਂ ਹੁਕਮ ਮੰਨਣ ਵਾਲਿਆਂ ਵਿਚੋਂ' ਹਾਂ।
أُولَٰئِكَ الَّذِينَ نَتَقَبَّلُ عَنْهُمْ أَحْسَنَ مَا عَمِلُوا وَنَتَجَاوَزُ عَن سَيِّئَاتِهِمْ فِي أَصْحَابِ الْجَنَّةِ ۖ وَعْدَ الصِّدْقِ الَّذِي كَانُوا يُوعَدُونَ (16)
ਇਹ ਹੀ ਲੋਕ ਹਨ ਜਿਨ੍ਹਾਂ ਦੇ ਚੰਗੇ ਕਰਮਾਂ ਨੂੰ ਅਸੀਂ ਸਵੀਕਾਰ ਕਰਾਂਗੇ। ਅਤੇ ਇਨ੍ਹਾਂ ਦੇ ਮਾੜੇ ਕਰਮਾਂ ਨੂੰ ਅਸੀਂ ਮੁਆਫ਼ ਕਰ ਦੇਵਾਂਗੇ। ਇਹ ਜੰਨਤ ਵਾਲਿਆਂ ਵਿਚ ਹੋਣਗੇ। ਇਹ ਸੱਚਾ ਵਾਅਦਾ ਹੈ, ਜਿਹੜਾ ਇਨ੍ਹਾਂ ਨਾਲ ਕੀਤਾ ਜਾਂਦਾ ਸੀ।
وَالَّذِي قَالَ لِوَالِدَيْهِ أُفٍّ لَّكُمَا أَتَعِدَانِنِي أَنْ أُخْرَجَ وَقَدْ خَلَتِ الْقُرُونُ مِن قَبْلِي وَهُمَا يَسْتَغِيثَانِ اللَّهَ وَيْلَكَ آمِنْ إِنَّ وَعْدَ اللَّهِ حَقٌّ فَيَقُولُ مَا هَٰذَا إِلَّا أَسَاطِيرُ الْأَوَّلِينَ (17)
ਅਤੇ ਜਿਸ ਨੇ ਆਪਣੇ ਮਾਤਾ ਪਿਤਾ ਨੂੰ ਕਿਹਾ ਕਿ ਮੈਂ ਤੁਹਾਡੇ ਤੋਂ ਵੂਖੀ ਹਾਂ। ਕੀ ਤੁਸੀਂ ਮੈਨੂੰ ਇਹ ਡਰ ਦਿਲਾਉਂਦੇ ਹੋ ਕਿ ਮੈਂ ਕਬਰ ਵਿਚੋਂ ਕੱਢਿਆ ਜਾਵਾਂਗਾ। ਹਾਲਾਂਕਿ ਮੇਰੇ ਤੋਂ ਪਹਿਲਾਂ ਬਹੁਤ ਸਾਰੀਆਂ ਕੌਮਾਂ ਗੁਜ਼ਰ ਚੁੱਕੀਆਂ ਹਨ। ਅਤੇ ਉਹ ਦੋਵੇ ਅੱਲਾਹ ਕੌਲ ਫਰਿਆਦ ਕਰਦੇ ਹਨ ਕਿ ਤੇਰਾ ਨਾਸ਼ ਹੋਵੇ, ਤੂੰ ਈਮਾਨ ਲਿਆ, ਬੇਸ਼ੱਕ ਅੱਲਾਹ ਦਾ ਵਾਅਦਾ ਸੱਚਾ ਹੈ। ਇਸ ਲਈ ਉਹ ਆਖਦਾ ਕਿ ਇਹ ਸਭ ਹੋ ਚੁੱਕਿਆਂ ਦੀਆਂ ਕਹਾਣੀਆਂ ਹਨ।
أُولَٰئِكَ الَّذِينَ حَقَّ عَلَيْهِمُ الْقَوْلُ فِي أُمَمٍ قَدْ خَلَتْ مِن قَبْلِهِم مِّنَ الْجِنِّ وَالْإِنسِ ۖ إِنَّهُمْ كَانُوا خَاسِرِينَ (18)
ਇਹ ਉਹ ਲੋਕ ਹਨ, ਜਿਨ੍ਹਾਂ ਤੇ ਅੱਲਾਹ ਦਾ ਵਚਨ ਪੂਰਾ ਹੋਇਆ, ਉਨ੍ਹਾਂ ਵਰਗਾਂ ਦੇ ਨਾਲ ਜਿਹੜੇ ਇਨ੍ਹਾਂ ਤੋਂ ਪਹਿਲਾਂ ਜਿੰਨਾਂ ਅਤੇ ਮਨੁੱਖਾਂ ਵਿਚੋਂ' ਹੋਏ। ਬੇਸ਼ੱਕ ਉਹ ਨੁਕਸਾਨ ਵਿਚ ਰਹੇ।
وَلِكُلٍّ دَرَجَاتٌ مِّمَّا عَمِلُوا ۖ وَلِيُوَفِّيَهُمْ أَعْمَالَهُمْ وَهُمْ لَا يُظْلَمُونَ (19)
ਹਰੇਕ ਲਈ ਉਨ੍ਹਾਂ ਦੇ ਕਰਮਾ ਦੇ ਅਨੁਸਾਰ ਦਰਜੇ ਹੋਣਗੇ। ਅਤੇ ਤਾਂ ਕਿ ਅੱਲਾਹ ਸਭ ਨੂੰ ਉਨ੍ਹਾਂ ਦੇ ਕਰਮ ਪੂਰੇ ਕਰ ਦੇਵੇ। ਅਤੇ ਉਨ੍ਹਾਂ ਤੇ ਜ਼ੁਲਮ ਨਹੀਂ ਹੋਵੇਗਾ।
وَيَوْمَ يُعْرَضُ الَّذِينَ كَفَرُوا عَلَى النَّارِ أَذْهَبْتُمْ طَيِّبَاتِكُمْ فِي حَيَاتِكُمُ الدُّنْيَا وَاسْتَمْتَعْتُم بِهَا فَالْيَوْمَ تُجْزَوْنَ عَذَابَ الْهُونِ بِمَا كُنتُمْ تَسْتَكْبِرُونَ فِي الْأَرْضِ بِغَيْرِ الْحَقِّ وَبِمَا كُنتُمْ تَفْسُقُونَ (20)
ਅਤੇ ਜਿਸ ਦਿਨ ਇਨਕਾਰ ਕਰਨ ਵਾਲੇ ਅੱਗ ਦੇ ਸਾਹਮਣੇ ਲਿਆਂਦੇ ਜਾਣਗੇ। (ਉਨ੍ਹਾਂ ਨੂੰ ਆਖਿਆ ਜਾਵੇਗਾ ਕਿ) ਤੁਸੀਂ ਆਪਣੀਆਂ ਚੰਗੀਆਂ ਚੀਜ਼ਾਂ ਸੰਸਾਰ ਦੇ ਜੀਵਨ ਵਿਚ ਲੈ ਚੁੱਕੇ ਹੋ ਅਤੇ ਉਨ੍ਹਾਂਨੂੰ ਭੋਗ ਚੁੱਕੇ ਹੋ। ਤਾਂ ਅੱਜ ਤੁਹਾਨੂੰ ਅਪਮਾਨ ਦਾ ਦੰਡ ਦਿੱਤਾ ਜਾਵੇਗਾ। ਇਸ ਕਾਰਨ ਕਿ ਤੁਸੀਂ ਸੰਸਾਰ ਵਿਚ ਵਿਅਰਥ ਹੰਕਾਰ ਕਰਦੇ ਸੀ ਅਤੇ ਇਸ ਕਾਰਨ ਵੀ ਕਿ ਤੁਸੀਂ ਇਨਕਾਰ ਕਰਦੇ ਸੀ।
۞ وَاذْكُرْ أَخَا عَادٍ إِذْ أَنذَرَ قَوْمَهُ بِالْأَحْقَافِ وَقَدْ خَلَتِ النُّذُرُ مِن بَيْنِ يَدَيْهِ وَمِنْ خَلْفِهِ أَلَّا تَعْبُدُوا إِلَّا اللَّهَ إِنِّي أَخَافُ عَلَيْكُمْ عَذَابَ يَوْمٍ عَظِيمٍ (21)
ਅਤੇ ਆਦ ਦੇ ਭਰਾ (ਹੂਦ) ਨੂੰ ਯਾਦ ਕਰੋ, ਜਦੋਂ ਉਸ ਨੇ ਆਪਣੀ ਕੌਮ ਨੂੰ ਅਹਕਾਫ (ਰੇਤ ਦੇ ਟਿੱਬੇ) ਵਿਚ ਡਰਾਇਆ। ਅਤੇ ਡਰਾਉਣ ਵਾਲੇ ਉਸ ਤੋਂ ਪਹਿਲਾਂ ਵੀ ਗੁਜ਼ਰ ਚੁੱਕੇ ਸਨ ਅਤੇ ਉਹ ਇਸ ਤੋਂ ਬਾਅਦ ਵੀ ਆਏ ਕਿ ਅੱਲਾਹ ਤੋ ਬਿਨਾਂ ਕਿਸੇ ਹੋਰ ਦੀ ਪੂਜਾ ਨਾ ਕਰੋ। ਮੈਂ ਤੁਹਾਡੇ ਉੱਪਰ ਇੱਕ ਭਿਆਨਕ ਦਿਨ ਦੀ ਆਫ਼ਤ ਤੋਂ ਡਰਦਾ ਹਾਂ।
قَالُوا أَجِئْتَنَا لِتَأْفِكَنَا عَنْ آلِهَتِنَا فَأْتِنَا بِمَا تَعِدُنَا إِن كُنتَ مِنَ الصَّادِقِينَ (22)
ਉਨ੍ਹਾਂ ਨੇ ਆਖਿਆ ਕਿ ਤੁਸੀਂ ਸਾਡੇ ਕੋਲ ਇਸ ਲਈ ਆਏ ਹੋ ਕਿ ਸਾਨੂੰ ਸਾਡੇ ਪੂਜਨੀਕਾਂ (ਦੀ ਪੂਜਾ) ਤੋਂ ਹਟਾ ਦੇਵੇ। ਤਾਂ ਜੇਕਰ ਤੁਸੀਂ ਸੱਚੇ ਹੋ ਤਾਂ ਉਹ ਚੀਜ਼ ਸਾਡੇ ਤੇ ਲਿਆਉ, ਜਿਸ ਦਾ ਤੁਸੀ ਸਾਡੇ ਨਾਲ ਵਾਅਦਾ ਕਰਦੇ ਹੋ।
قَالَ إِنَّمَا الْعِلْمُ عِندَ اللَّهِ وَأُبَلِّغُكُم مَّا أُرْسِلْتُ بِهِ وَلَٰكِنِّي أَرَاكُمْ قَوْمًا تَجْهَلُونَ (23)
ਉਸ ਨੇ ਆਖਿਆ ਕਿ ਇਸ ਦਾ ਗਿਆਨ ਤਾਂ ਅੱਲਾਹ ਨੂੰ ਹੈ। ਹੈ। ਪਰੰਤੂ ਮੈ' ਤੁਹਾਨੂੰ ਦੇਖਦਾ ਹਾਂ ਕਿ ਤੁਸੀ ਲੋਕ ਨਾ-ਸਮਝੀ ਦੀਆਂ ਗੱਲਾਂ ਕਰਦੇ ਹੋ।
فَلَمَّا رَأَوْهُ عَارِضًا مُّسْتَقْبِلَ أَوْدِيَتِهِمْ قَالُوا هَٰذَا عَارِضٌ مُّمْطِرُنَا ۚ بَلْ هُوَ مَا اسْتَعْجَلْتُم بِهِ ۖ رِيحٌ فِيهَا عَذَابٌ أَلِيمٌ (24)
ਸੋ ਜਦੋਂ ਉਨ੍ਹਾਂ ਨੇ ਉਸਨੂੰ ਬੱਦਲਾਂ ਦੇ ਰੂਪ ਵਿਚ ਆਪਣੀਆਂ ਘਾਟੀਆਂ ਵੱਲ ਆਉਂਦੇ ਹੋਏ ਦੇਖਿਆ ਤਾਂ ਉਨ੍ਹਾਂ ਨੇ ਆਖਿਆ ਕਿ ਇਹ ਤਾਂ ਬੱਦਲ ਹੈ ਜਿਹੜਾ ਸਾਡੇ ਉੱਪਰ ਵਰ੍ਹੇਗਾ। ਨਹੀਂ ਸਗੋਂ ਇਹ ਉਹ ਚੀਜ਼ ਹੈ ਜਿਸ ਲਈ ਤੁਸੀਂ ਕਾਹਲੀ ਕਰ ਰਹੇ ਸੀ। ਇੱਕ ਹਨੇਰੀ ਹੈ ਜਿਸ ਵਿਚ ਦਰਦਨਾਕ ਸਜ਼ਾ ਹੈ।
تُدَمِّرُ كُلَّ شَيْءٍ بِأَمْرِ رَبِّهَا فَأَصْبَحُوا لَا يُرَىٰ إِلَّا مَسَاكِنُهُمْ ۚ كَذَٰلِكَ نَجْزِي الْقَوْمَ الْمُجْرِمِينَ (25)
ਉਹ ਹਰੇਕ ਚੀਜ਼ ਨੂੰ ਆਪਣੇ ਰੱਬ ਦੇ ਹੁਕਮ ਨਾਲ ਉਖਾੜ ਸੁੱਟੇਗੀ। ਤਾਂ ਉਹ ਅਜਿਹੇ ਹੋ ਗਏ ਕਿ ਉਨ੍ਹਾਂ ਦੇ ਘਰਾਂ ਤੋਂ ਬਿਨਾਂ ਉੱਤੇ ਕੁਝ ਦਿਖਾਈ ਨਹੀਂ' ਦਿੰਦਾ ਸੀ। ਅਪਰਾਧੀਆਂ ਨੂੰ ਅਸੀਂ ਇਸ ਤਰਾਂ ਹੀ ਦੰਡ ਦਿੰਦੇ ਹਾਂ।
وَلَقَدْ مَكَّنَّاهُمْ فِيمَا إِن مَّكَّنَّاكُمْ فِيهِ وَجَعَلْنَا لَهُمْ سَمْعًا وَأَبْصَارًا وَأَفْئِدَةً فَمَا أَغْنَىٰ عَنْهُمْ سَمْعُهُمْ وَلَا أَبْصَارُهُمْ وَلَا أَفْئِدَتُهُم مِّن شَيْءٍ إِذْ كَانُوا يَجْحَدُونَ بِآيَاتِ اللَّهِ وَحَاقَ بِهِم مَّا كَانُوا بِهِ يَسْتَهْزِئُونَ (26)
ਅਤੇ ਅਸੀਂ ਉਨ੍ਹਾਂ ਲੋਕਾਂ ਨੂੰ ਉਨ੍ਹਾਂ ਗੱਲਾਂ ਵਿਚ ਤਾਕਤ ਬਖਸ਼ੀ ਸੀ ਜਿਹੜੀ ਤੁਹਾਨੂੰ ਨਹੀਂ ਦਿੱਤੀ ਅਤੇ ਉਨ੍ਹਾਂ ਨੂੰ ਕੰਨ, ਅੱਖਾਂ ਅਤੇ ਦਿਲ ਦਿੱਤੇ ਪਰੰਤੂ ਉਹ ਕੰਨ, ਅੱਖਾਂ ਅਤੇ ਦਿਲ ਉਨ੍ਹਾਂ ਦੇ ਕੂਝ ਵੀ ਕੰਮ ਨਹੀਂ ਆਏ। ਕਿਉਂਕਿ ਉਹ ਅੱਲਾਹ ਦੀਆਂ ਆਇਤਾਂ ਤੋਂ ਇਨਕਾਰ ਕਰਦੇ ਸਨ ਅਤੇ ਉਨ੍ਹਾਂ ਨੂੰ ਉਸ ਚੀਜ਼ ਨੇ ਘੇਰ ਲਿਆ, ਜਿਸ ਦਾ ਉਹ ਮਜ਼ਾਕ ਉਡਾਉਂਦੇ ਸਨ।
وَلَقَدْ أَهْلَكْنَا مَا حَوْلَكُم مِّنَ الْقُرَىٰ وَصَرَّفْنَا الْآيَاتِ لَعَلَّهُمْ يَرْجِعُونَ (27)
ਅਤੇ ਅਸੀਂ ਤੁਹਾਡੇ ਆਸੇ ਪਾਸੇ ਦੀਆਂ ਬਸਤੀਆਂ ਵੀ ਨਸ਼ਟ ਕਰ ਦਿੱਤੀਆਂ ਅਤੇ ਅਸੀਂ ਵਾਰ-ਵਾਰ ਆਪਣੀਆਂ ਨਿਸ਼ਾਨੀਆਂ ਦੱਸੀਆਂ ਤਾਂ ਕਿ ਉਹ ਸੰਭਲ ਜਾਣ।
فَلَوْلَا نَصَرَهُمُ الَّذِينَ اتَّخَذُوا مِن دُونِ اللَّهِ قُرْبَانًا آلِهَةً ۖ بَلْ ضَلُّوا عَنْهُمْ ۚ وَذَٰلِكَ إِفْكُهُمْ وَمَا كَانُوا يَفْتَرُونَ (28)
ਤਾਂ ਉਨ੍ਹਾਂ ਨੇ ਕਿਉਂ ਉਨ੍ਹਾਂ ਦੀ ਮਦਦ ਨਾ ਕੀਤੀ, ਜਿਨ੍ਹਾਂ ਨੂੰ ਉਨ੍ਹਾਂ ਨੇ ਅੱਲਾਹ ਤੋਂ ਬਿਨਾਂ ਉਸ (ਅੱਲਾਹ) ਦੀ ਨੇੜਤਾ ਪ੍ਰਾਪਤ ਕਰਨ ਲਈ ਪੂਜਨੀਕ ਬਣਾ ਰੱਖਿਆ ਸੀ। ਸਗੋਂ ਉਹ ਸਾਰੇ ਉਨ੍ਹਾਂ ਤੋਂ ਗਾਇਬ ਹੋ ਗਏ। ਇਹ ਉਨ੍ਹਾਂ ਦਾ ਝੂਠ ਸੀ ਅਤੇ ਇਹ ਉਨ੍ਹਾਂ ਦੀਆਂ ਘੜ੍ਹੀਆਂ ਹੋਈਆਂ ਗੱਲਾਂ ਸੀ।
وَإِذْ صَرَفْنَا إِلَيْكَ نَفَرًا مِّنَ الْجِنِّ يَسْتَمِعُونَ الْقُرْآنَ فَلَمَّا حَضَرُوهُ قَالُوا أَنصِتُوا ۖ فَلَمَّا قُضِيَ وَلَّوْا إِلَىٰ قَوْمِهِم مُّنذِرِينَ (29)
ਅਤੇ ਜਦੋਂ ਅਸੀਂ' ਜਿੰਨਾਂ ਦੇ ਇੱਕ ਵਰਗ ਨੂੰ ਤੁਹਾਡੇ ਵੱਲ ਲੈ ਆਏ, ਉਹ ਕੁਰਆਨ ਸੁਣਨ ਲੱਗੇ। ਸੋ ਜਦੋਂ ਉਹ ਉਸ ਦੇ ਕੋਲ ਆਏ, ਤਾਂ ਕਹਿਣ ਲੱਗੇ ਕਿ ਚੁੱਪ ਰਹੋ। ਫਿਰ ਜਦੋਂ ਕੁਰਆਨ ਪੜ੍ਹਿਆ ਜਾ ਚੁੱਕਿਆ, ਤਾਂ ਉਹ ਲੋਕ ਉਪਦੇਸ਼ ਦਾਤੇ ਬਣ ਕੇ ਆਪਣੀ ਕੌਮ ਵੱਲ ਵਾਪਿਸ ਚਲੇ ਗਏ।
قَالُوا يَا قَوْمَنَا إِنَّا سَمِعْنَا كِتَابًا أُنزِلَ مِن بَعْدِ مُوسَىٰ مُصَدِّقًا لِّمَا بَيْنَ يَدَيْهِ يَهْدِي إِلَى الْحَقِّ وَإِلَىٰ طَرِيقٍ مُّسْتَقِيمٍ (30)
ਉਨ੍ਹਾਂ ਨੇ ਆਖਿਆ ਕਿ ਹੇ ਮੇਰੀ ਕੌਮ! ਅਸੀਂ ਇੱਕ ਕਿਤਾਬ ਸੁਣੀ ਹੈ, ਜਿਹੜੀ ਮੂਸਾ ਤੋਂ ਬਾਅਦ ਉਤਾਰੀ ਗਈ ਹੈ। ਉਨ੍ਹਾਂ ਭਵਿੱਖ ਬਾਣੀਆਂ ਦੀ ਪੁਸ਼ਟੀ ਕਰਦੀ ਹੋਈ, ਜਿਹੜੀਆਂ ਇਸ ਤੋਂ ਪਹਿਲਾਂ ਤੋਂ ਮੌਜੂਦ ਹਨ। ਉਹ ਸੱਚ ਵੱਲ ਅਤੇ ਇੱਕ ਸਿੱਧੇ ਰਾਹ ਦੀ ਮਾਰਗ ਦਰਸ਼ਨ ਕਰਦੀ ਹੈ।
يَا قَوْمَنَا أَجِيبُوا دَاعِيَ اللَّهِ وَآمِنُوا بِهِ يَغْفِرْ لَكُم مِّن ذُنُوبِكُمْ وَيُجِرْكُم مِّنْ عَذَابٍ أَلِيمٍ (31)
ਹੇ ਮੇਰੀ ਕੌਮ! ਅੱਲਾਹ ਵੱਲ ਬੁਲਾਉਣ ਵਾਲੇ ਦਾ ਸੱਦਾ ਸਵੀਕਾਰ ਕਰੋ ਅਤੇ ਉਸ ਤੇ ਈਮਾਨ ਲੈ ਆਉ। ਅੱਲਾਹ ਤੁਹਾਡੇ ਪਾਪਾਂ ਨੂੰ ਮੁਆਫ਼ ਕਰ ਦੇਵੇਗਾ। ਅਤੇ ਤੁਹਾਨੂੰ ਦਰਦਨਾਕ ਸਜ਼ਾ ਤੋਂ ਬਚਾ ਲਵੇਗਾ।
وَمَن لَّا يُجِبْ دَاعِيَ اللَّهِ فَلَيْسَ بِمُعْجِزٍ فِي الْأَرْضِ وَلَيْسَ لَهُ مِن دُونِهِ أَوْلِيَاءُ ۚ أُولَٰئِكَ فِي ضَلَالٍ مُّبِينٍ (32)
ਅਤੇ ਜਿਹੜੇ ਬੰਦੇ ਅੱਲਾਹ ਦੇ ਸੱਦੇ ਤੋਂ “ਮੈਂ ਹਾਜ਼ਿਰ ਹਾਂ” ਨਹੀਂ ਆਖੇਗਾ, ਤਾਂ ਉਹ ਧਰਤੀ ਤੇ (ਅੱਲਾਹ ਨੂੰ) ਹਰਾ ਨਹੀਂ ਸਕਦਾ ਅਤੇ ਅੱਲਾਹ ਤੋਂ ਬਿਨਾਂ ਉਸ ਦਾ ਕੋਈ ਸਹਾਇਕ ਨਹੀਂ' ਹੋਵੇਗਾ। ਅਜਿਹੇ ਲੋਕ ਪ੍ਰਤੱਖ ਕੁਰਾਹੀਏ ਹਨ।
أَوَلَمْ يَرَوْا أَنَّ اللَّهَ الَّذِي خَلَقَ السَّمَاوَاتِ وَالْأَرْضَ وَلَمْ يَعْيَ بِخَلْقِهِنَّ بِقَادِرٍ عَلَىٰ أَن يُحْيِيَ الْمَوْتَىٰ ۚ بَلَىٰ إِنَّهُ عَلَىٰ كُلِّ شَيْءٍ قَدِيرٌ (33)
ਕੀ ਉਨ੍ਹਾਂ ਲੋਕਾਂ ਨੇ ਨਹੀਂ ਦੇਖਿਆ ਕਿ ਜਿਸ ਅੱਲਾਹ ਨੇ ਆਕਾਸ਼ਾਂ ਅਤੇ ਧਰਤੀ ਨੂੰ ਪੈਦਾ ਕੀਤਾ ਅਤੇ ਅਜਿਹਾ ਕਰਦਿਆਂ ਉਹ ਥੱਕਿਆ ਵੀ ਨਹੀਂ। ਉਹ ਮੁਰਦਿਆਂ ਨੂੰ ਜੀਵਤ ਕਰਨ ਦੀ ਵੀ ਤਾਕਤ ਰੱਖਦਾ ਹੈ। ਹਾਂ ਉਹ ਹਰ ਚੀਜ਼ ਦੀ ਸਮਰੱਥਾ ਰੱਖਦਾ ਹੈ।
وَيَوْمَ يُعْرَضُ الَّذِينَ كَفَرُوا عَلَى النَّارِ أَلَيْسَ هَٰذَا بِالْحَقِّ ۖ قَالُوا بَلَىٰ وَرَبِّنَا ۚ قَالَ فَذُوقُوا الْعَذَابَ بِمَا كُنتُمْ تَكْفُرُونَ (34)
ਅਤੇ ਜਿਸ ਦਿਨ ਇਹ ਇਨਕਾਰ ਕਰਨ ਵਾਲੇ ਅੱਗ ਦੇ ਅੱਗੇ ਲਿਆਂਦੇ ਜਾਣਗੇ (ਉਨ੍ਹਾਂ ਨੂੰ ਆਖਿਆ ਜਾਵੇਗਾ ਕਿ) ਕੀ ਇਹ ਅਸਲੀਅਤ ਨਹੀਂ ਹੈ। ਉਹ ਆਖਣਗੇ ਕਿ ਹਾਂ, ਸਾਨੂੰ ਸਾਡੇ ਰੱਬ ਦੀ ਸਹੁੰ। ਫਿਰ ਆਖਿਆ ਜਾਵੇਗਾ ਕਿ ਲਓ ਸੁਆਦ ਉਸ ਸਜ਼ਾ ਦਾ, ਇਨਕਾਰ ਕਰਨ ਦੇ ਬਦਲੇ ਜਿਹੜਾ ਤੁਸੀਂ ਕਰਿਆ ਕਰਦੇ ਸੀ।
فَاصْبِرْ كَمَا صَبَرَ أُولُو الْعَزْمِ مِنَ الرُّسُلِ وَلَا تَسْتَعْجِل لَّهُمْ ۚ كَأَنَّهُمْ يَوْمَ يَرَوْنَ مَا يُوعَدُونَ لَمْ يَلْبَثُوا إِلَّا سَاعَةً مِّن نَّهَارٍ ۚ بَلَاغٌ ۚ فَهَلْ يُهْلَكُ إِلَّا الْقَوْمُ الْفَاسِقُونَ (35)
ਤਾਂ ਤੁਸੀਂ ਧੀਰਜ ਰੱਖੋ। ਜਿਸ ਤਰਾਂ ਹਿੰਮਤੀ ਪੈਗ਼ੰਬਰਾਂ ਨੇ ਧੀਰਜ ਰੱਖਿਆ। ਅਤੇ ਉਨ੍ਹਾਂ ਲਈ ਕਾਹਲੀ ਨਾ ਕਰੋ। ਜਿਸ ਦਿਨ ਇਹ ਲੋਕ ਉਸ ਚੀਜ਼ ਨੂੰ ਦੇਖਣਗੇ ਜਿਸ ਦਾ ਇਨ੍ਹਾਂ ਨਾਲ ਵਾਅਦਾ ਕੀਤਾ ਜਾ ਰਿਹਾ ਹੈ। ਤਾਂ ਸਮਝੋ ਜਿਵੇਂ ਉਹ ਦਿਨ ਦੀ ਇੱਕ ਘੜੀ ਤੋਂ ਵੱਧ (ਸੰਸਾਰ) ਵਿਚ ਨਹੀਂ ਰਹੇ। ਇਹ (ਕੁਰਆਨ) ਇੱਕ ਸੁਨੇਹਾ ਪਹੁੰਚਾਉਣਾ ਹੈ। ਤਾਂ ਉਹ ਹੀ ਲੋਕ ਨਸ਼ਟ ਹੋਣਗੇ, ਜਿਹੜੇ ਇਨਕਾਰੀ ਹਨ।
❮ Previous Next ❯

Surahs from Quran :

1- Fatiha2- Baqarah
3- Al Imran4- Nisa
5- Maidah6- Anam
7- Araf8- Anfal
9- Tawbah10- Yunus
11- Hud12- Yusuf
13- Raad14- Ibrahim
15- Hijr16- Nahl
17- Al Isra18- Kahf
19- Maryam20- TaHa
21- Anbiya22- Hajj
23- Muminun24- An Nur
25- Furqan26- Shuara
27- Naml28- Qasas
29- Ankabut30- Rum
31- Luqman32- Sajdah
33- Ahzab34- Saba
35- Fatir36- Yasin
37- Assaaffat38- Sad
39- Zumar40- Ghafir
41- Fussilat42- shura
43- Zukhruf44- Ad Dukhaan
45- Jathiyah46- Ahqaf
47- Muhammad48- Al Fath
49- Hujurat50- Qaf
51- zariyat52- Tur
53- Najm54- Al Qamar
55- Rahman56- Waqiah
57- Hadid58- Mujadilah
59- Al Hashr60- Mumtahina
61- Saff62- Jumuah
63- Munafiqun64- Taghabun
65- Talaq66- Tahrim
67- Mulk68- Qalam
69- Al-Haqqah70- Maarij
71- Nuh72- Jinn
73- Muzammil74- Muddathir
75- Qiyamah76- Insan
77- Mursalat78- An Naba
79- Naziat80- Abasa
81- Takwir82- Infitar
83- Mutaffifin84- Inshiqaq
85- Buruj86- Tariq
87- Al Ala88- Ghashiya
89- Fajr90- Al Balad
91- Shams92- Lail
93- Duha94- Sharh
95- Tin96- Al Alaq
97- Qadr98- Bayyinah
99- Zalzalah100- Adiyat
101- Qariah102- Takathur
103- Al Asr104- Humazah
105- Al Fil106- Quraysh
107- Maun108- Kawthar
109- Kafirun110- Nasr
111- Masad112- Ikhlas
113- Falaq114- An Nas