| وَالْفَجْرِ (1) ਫ਼ਜਰ (ਅੰਮ੍ਰਿਤ ਵੇਲਾ) ਦੀ ਸਹੁੰ ਹੈ।
 | 
| وَلَيَالٍ عَشْرٍ (2) ਅਤੇ ਦਸ ਰਾਤਾਂ ਦੀ।
 | 
| وَالشَّفْعِ وَالْوَتْرِ (3) ਅਤੇ ਜਿਸਤ ਅਤੇ ਟਾਂਕ ਦੀ।
 | 
| وَاللَّيْلِ إِذَا يَسْرِ (4) ਅਤੇ ਰਾਤ ਦੀ ਜਦੋਂ ਉਹ ਜਾਣ ਲੱਗੇ।
 | 
| هَلْ فِي ذَٰلِكَ قَسَمٌ لِّذِي حِجْرٍ (5) ਕਿਉਂ, ਇਸ ਵਿਚ ਤਾਂ ਬੁੱਧੀਮਾਨਾਂ ਲਈ ਕਾਫ਼ੀ ਪ੍ਰਮਾਣ ਹਨ।
 | 
| أَلَمْ تَرَ كَيْفَ فَعَلَ رَبُّكَ بِعَادٍ (6) ਤੁਸੀਂ ਨਹੀਂ ਦੇਖਿਆ? ਤੁਹਾਡੇ ਰੱਬ ਨੇ ਆਦ (ਕੌਮ-ਏ-ਆਦ) ਦੇ ਨਾਲ ਕੀ ਕੀਤਾ।
 | 
| إِرَمَ ذَاتِ الْعِمَادِ (7) ਖੰਭਿਆਂ ਵਾਲੇ ਇਰਮ (ਵੱਡੇ ਕੱਦਾਂ ਵਾਲੇ) ਦੇ ਨਾਲ।
 | 
| الَّتِي لَمْ يُخْلَقْ مِثْلُهَا فِي الْبِلَادِ (8) ਜਿਨ੍ਹਾਂ ਵਰਗੀ ਕੋਈ ਕੌਮ ਦੇਸ਼ਾਂ ਵਿਚ ਪੈਦਾ ਨਹੀਂ ਕੀਤੀ ਗਈ।
 | 
| وَثَمُودَ الَّذِينَ جَابُوا الصَّخْرَ بِالْوَادِ (9) ਅਤੇ ਸਮੂਦ ਦੇ ਨਾਲ, ਜਿਨ੍ਹਾਂ ਨੇ (ਕਰਾ ਦੀਆਂ) ਘਾਟੀਆਂ ਵਿਚ ਚਟਾਨਾਂ ਤਰਾਸ਼ੀਆਂ (ਅਤੇ ਘਰ ਬਣਾਏ)।
 | 
| وَفِرْعَوْنَ ذِي الْأَوْتَادِ (10) ਅਤੇ ਮੇਖਾਂ ਵਾਲੇ ਫਿਰਔਨ ਦੇ ਨਾਲ।
 | 
| الَّذِينَ طَغَوْا فِي الْبِلَادِ (11) ਜਿਨ੍ਹਾਂ ਨੇ ਦੇਸ਼ਾਂ ਵਿਚ ਬਗ਼ਾਵਤ ਕੀਤੀ।
 | 
| فَأَكْثَرُوا فِيهَا الْفَسَادَ (12) ਫਿਰ ਉਨ੍ਹਾਂ ਵਿਚ ਬਹੁਤ ਫਸਾਦ ਫ਼ੈਲਾਇਆ।
 | 
| فَصَبَّ عَلَيْهِمْ رَبُّكَ سَوْطَ عَذَابٍ (13) ਤਾਂ ਤੁਹਾਡੇ ਰੱਬ ਨੇ ਉਨ੍ਹਾਂ ਤੇ ਸਜ਼ਾ ਦਾ ਕੋੜਾ ਵਰਸਾਇਆ।
 | 
| إِنَّ رَبَّكَ لَبِالْمِرْصَادِ (14) ਬੇਸ਼ੱਕ ਤੁਹਾਡਾ ਰੱਬ ਘਾਤ ਵਿਚ ਹੈ।
 | 
| فَأَمَّا الْإِنسَانُ إِذَا مَا ابْتَلَاهُ رَبُّهُ فَأَكْرَمَهُ وَنَعَّمَهُ فَيَقُولُ رَبِّي أَكْرَمَنِ (15) ਸੋ ਮਨੁੱਖ ਦਾ ਮਾਮਲਾ ਇਹ ਹੈ ਕਿ ਜਦੋਂ ਉਸ ਦਾ ਰੱਬ ਉਸ ਦਾ ਇਮਤਿਹਾਨ ਲੈਂਦਾ ਹੈ ਅਤੇ ਉਸ ਨੂੰ ਇੱਜ਼ਤ ਅਤੇ ਨਿਅਮਤ ਬਖ਼ਸ਼ਦਾ ਹੈ, ਤਾਂ ਉਹ ਆਖਦਾ ਹੈ ਕਿ ਮੇਰੇ ਰੱਬ ਨੇ ਮੈਨੂੰ ਸਨਮਾਨ ਦਿੱਤਾ ਹੈ।
 | 
| وَأَمَّا إِذَا مَا ابْتَلَاهُ فَقَدَرَ عَلَيْهِ رِزْقَهُ فَيَقُولُ رَبِّي أَهَانَنِ (16) ਅਤੇ ਜਦੋਂ ਉਹ ਉਸ ਦਾ ਇਮਤਿਹਾਨ ਲੈਂਦਾ ਹੈ ਅਤੇ ਉਸ ਦਾ ਰਿਜ਼ਕ ਤੰਗ ਕਰ ਦਿੰਦਾ ਹੈ। ਤਾਂ ਉਹ ਆਖਦਾ ਹੈ ਕਿ ਮੇਰੇ ਰੱਬ ਨੇ ਮੈਨੂੰ ਬੇ-ਇੱਜ਼ਤ ਕਰ ਦਿੱਤਾ।
 | 
| كَلَّا ۖ بَل لَّا تُكْرِمُونَ الْيَتِيمَ (17) ਕਦੇ ਵੀ ਨਹੀਂ, ਸਗੋਂ' ਤੁਸੀਂ ਅਨਾਥਾਂ ਦਾ ਸਨਮਾਨ ਨਹੀਂ ਕਰਦੇ।
 | 
| وَلَا تَحَاضُّونَ عَلَىٰ طَعَامِ الْمِسْكِينِ (18) ਅਤੇ ਨਾ ਤੁਸੀ' ਮਿਸਕੀਨ (ਨਿਰਧਨ) ਨੂੰ ਭੋਜਨ ਖਿਲਾਉਣ ਲਈ ਇੱਕ ਦੂਜੇ ਨੂੰ ਪ੍ਰੇਰਿਤ ਕਰਦੇ ਹੋ।
 | 
| وَتَأْكُلُونَ التُّرَاثَ أَكْلًا لَّمًّا (19) ਅਤੇ ਤੁਸੀਂ ਵਿਰਾਸਤ (ਵਿਚ ਮਿਲੀ ਦੌਲਤ) ਨੂੰ ਇਕੱਠਾ ਕਰਕੇ ਖਾ ਜਾਂਦੇ ਹੋ।
 | 
| وَتُحِبُّونَ الْمَالَ حُبًّا جَمًّا (20) ਅਤੇ ਤੁਸੀਂ ਆਪਣੀ ਜਾਇਦਾਦ ਨਾਲ ਬਹੁਤ ਪਿਆਰ ਕਰਦੇ ਹੋ।
 | 
| كَلَّا إِذَا دُكَّتِ الْأَرْضُ دَكًّا دَكًّا (21) ਕਦੇ ਵੀ ਨਹੀਂ, ਜਦੋਂ ਧਰਤੀ ਨੂੰ ਤੋੜ ਕੇ ਰੇਜ਼ਾ-ਰੇਜ਼ਾ (ਕਣ) ਕਰ ਦਿੱਤਾ ਜਾਵੇਗਾ।
 | 
| وَجَاءَ رَبُّكَ وَالْمَلَكُ صَفًّا صَفًّا (22) ਅਤੇ ਤੁਹਾਡਾ ਰੱਬ ਆਵੇਗਾ (ਤੇ ਰੰਗ ਵਿਖਾਵੇਗਾ), ਤੇ ਫ਼ਰਿਸ਼ਤੇ ਕਤਾਰਾਂ ਬੰਨ੍ਹ ਕੇ ਆ ਆਉਣਗੇ।
 | 
| وَجِيءَ يَوْمَئِذٍ بِجَهَنَّمَ ۚ يَوْمَئِذٍ يَتَذَكَّرُ الْإِنسَانُ وَأَنَّىٰ لَهُ الذِّكْرَىٰ (23) ਅਤੇ ਉਸ ਦਿਨ ਨਰਕ ਹਾਜ਼ਿਰ ਕਰ ਦਿੱਤੀ ਜਾਵੇਗੀ। ਉਸ ਦਿਨ ਮਨੁੱਖ ਨੂੰ ਸਮਝ ਆਵੇਗੀ, ਪਰ ਉਸ ਵੇਲੇ ਸਮਝਣ ਦਾ ਮੌਕਾ ਕਿਥੇ
 | 
| يَقُولُ يَا لَيْتَنِي قَدَّمْتُ لِحَيَاتِي (24) ਉਹ ਆਖੇਗਾ ਕਿ ਕਾਸ਼! ਮੈਂ ਆਪਣੇ ਜੀਵਨ ਵਿਚ ਕੁਝ ਅੱਗੇ ਭੇਜਦਾ।
 | 
| فَيَوْمَئِذٍ لَّا يُعَذِّبُ عَذَابَهُ أَحَدٌ (25) ਸੋ ਉਸ ਦਿਨ ਨਾ ਤਾਂ ਅੱਲਾਹ ਦੇ ਬਰਾਬਰ ਕੌਈ ਸਜ਼ਾ ਦੇਵੇਗਾ।
 | 
| وَلَا يُوثِقُ وَثَاقَهُ أَحَدٌ (26) ਅਤੇ ਨਾ ਉਸ ਦੇ ਬੰਨ੍ਹਣ ਵਾਂਗ ਕੋਈ ਬੰਨ੍ਹ ਸਕੇਗਾ।
 | 
| يَا أَيَّتُهَا النَّفْسُ الْمُطْمَئِنَّةُ (27) ਹੇ ਸਤੂੰਸ਼ਟ ਆਤਮਾ
 | 
| ارْجِعِي إِلَىٰ رَبِّكِ رَاضِيَةً مَّرْضِيَّةً (28) ਚੱਲ ਆਪਣੇ ਰੱਬ ਵੱਲ। ਤੂੰ ਉਸ ਤੋਂ ਖੂਸ਼ ਅਤੇ ਉਹ ਤੇਰੇ ਤੋਂ ਖੂਸ਼।
 | 
| فَادْخُلِي فِي عِبَادِي (29) ਸੋ ਮੇਰੇ ਬੰਦਿਆਂ ਵਿਚ ਸ਼ਾਮਿਲ ਹੋ।
 | 
| وَادْخُلِي جَنَّتِي (30) ਅਤੇ ਮੇਰੀ ਜੰਨਤ ਵਿਚ ਦਾਖ਼ਿਲ ਹੋ।
 |